Diljit Dosanjh Live Performance: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਬਹੁਤ ਸਾਰੇ ਫੈਨਸ ਹਨ। ਹਾਲ ਹੀ ਵਿੱਚ, ਦਿਲਜੀਤ ਨੇ ਵੈਨਕੂਵਰ ਦੇ ਬੀਸੀ ਪਲੇਸ ਸਟੇਡੀਅਮ ਵਿੱਚ ਆਪਣੇ ਦੌਰੇ ਦੌਰਾਨ ਇੱਕ ਲਾਈਵ ਪ੍ਰਰਫਾਮੈਂਸ ਦਿੱਤੀ ਹੈ ਜਿਸ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ। ਇਸ ਦੌਰਾਨ ਉੱਥੇ ਦਰਸ਼ਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਹੁਣ ਪੌਪ ਸਟਾਰ ਨੇ ਕੈਨੇਡਾ ਵਿੱਚ 54,000 ਪ੍ਰਸ਼ੰਸਕਾਂ ਦੀ ਭੀੜ ਨੂੰ ਝੰਜੋੜ ਕੇ ਇਤਿਹਾਸ ਰਚ ਦਿੱਤਾ ਹੈ।