Ferozepur News: ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ
Advertisement
Article Detail0/zeephh/zeephh1937678

Ferozepur News: ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

Encounter In Ferozepur:  ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਤਲ ਦੇ ਤਿੰਨ ਕੇਸ ਦਰਜ ਹਨ।

Ferozepur News: ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

Encounter In Ferozepur: ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਇੱਕ ਬਦਮਾਸ਼ ਦੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਜਿਸ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਫ਼ਿਰੋਜ਼ਪੁਰ ਸ਼ਹਿਰ ਦੇ ਸੋਢੀ ਨਗਰ ਵਿੱਚ ਹੋਇਆ, ਜਿਸ ਵਿੱਚ ਗੈਂਗਸਟਰ ਸੁਭਾਸ਼ ਜ਼ਖ਼ਮੀ ਹਾਲਤ ਵਿੱਚ ਫੜਿਆ ਗਿਆ। ਉਸ ਖਿਲਾਫ ਕਤਲ ਦੇ ਤਿੰਨ ਮਾਮਲੇ ਦਰਜ ਹਨ।

ਦੱਸ ਦਈਏ ਕਿ ਫ਼ਿਰੋਜ਼ਪੁਰ ਦੀ ਸੀ.ਆਈ.ਏ ਟੀਮ ਅਤੇ ਥਾਣਾ ਲੱਖੋ ਕੇ ਬਹਿਰਾਮ ਦੀ ਟੀਮ ਨੇ ਗੈਂਗਸਟਰ ਸੁੱਖਾ ਬਾਸ਼ੀ ਅਤੇ ਉਸਦੇ ਸਾਥੀ ਪੁਲਿਸ ਨਾਲ ਆਹਮੋ-ਸਾਹਮਣੇ ਹੋ ਗਏ।ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਸੁੱਖਾ ਬਾਸ਼ੀ ਦੀ ਲੱਤ ਵਿੱਚ ਗੋਲੀ ਵਜੀ। ਇਸ ਦੌਰਾਨ 2 ਨੂੰ ਗ੍ਰਿਫਤਾਰ ਕਰਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। 

ਇਹ ਵੀ ਪੜ੍ਹੋ Manpreet Singh Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੀ ਜਾਂਚ 'ਚ ਹੋਣਗੇ ਸ਼ਾਮਲ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਦੋ ਮਹੀਨੇ ਪਹਿਲਾਂ ਹੋਏ ਕਤਲ ਕਾਂਡ ਦੇ ਮੁਲਜ਼ਮਾਂ ਦੇ ਲੁਕੇ ਹੋਣ ਦੀ ਸੂਚਨਾ ਸੀ। ਉਕਤ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ। ਫਿਰ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਵੀ ਚਾਰਜ ਸੰਭਾਲ ਲਿਆ ਅਤੇ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਕਿਹਾ ਜਾ ਰਿਹਾ ਹੈ ਕਿ ਹਸਪਤਾਲ ਵਿੱਚ ਦਾਖ਼ਲ ਸੁੱਖਾ ਬਾਸ਼ੀ ਖ਼ਿਲਾਫ਼ 10 ਤੋਂ ਵੱਧ ਕੇਸ ਦਰਜ ਹਨ। ਕੁਝ ਮਹੀਨੇ ਪਹਿਲਾਂ ਪਿੰਡ ਮਹਿਮਾ ਦੇ ਦੋ ਸਕੇ ਭਰਾਵਾਂ ਦੇ ਕਤਲ ਦੇ ਕੇਸ ਵਿੱਚ ਵੀ ਉਹ ਲੋੜੀਂਦਾ ਸੀ।

(ਰਾਜੇਸ਼ ਕਟਾਰੀਆ ਦੀ ਰਿਪੋਰਟ)

 

Trending news