Salman Khan Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲਾ; ਮੁਲਜ਼ਮ ਅਨੁਜ ਥਾਪਨ ਦੀ ਲਾਸ਼ ਅਬੋਹਰ ਲਿਆਂਦੀ
Advertisement
Article Detail0/zeephh/zeephh2235675

Salman Khan Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲਾ; ਮੁਲਜ਼ਮ ਅਨੁਜ ਥਾਪਨ ਦੀ ਲਾਸ਼ ਅਬੋਹਰ ਲਿਆਂਦੀ

Salman Khan Firing Case:  ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਅਬੋਹਰ ਦੇ ਪਿੰਡ ਸੁਖਚੈਨ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਲਾਸ਼ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਪਿੰਡ ਲਿਆਂਦਾ ਗਿਆ।

Salman Khan Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲਾ; ਮੁਲਜ਼ਮ ਅਨੁਜ ਥਾਪਨ ਦੀ ਲਾਸ਼ ਅਬੋਹਰ ਲਿਆਂਦੀ

Salman Khan Firing Case: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲੇ ਵਿੱਚ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਅਬੋਹਰ ਦੇ ਪਿੰਡ ਸੁਖਚੈਨ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਲਾਸ਼ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਪਿੰਡ ਲਿਆਂਦਾ ਗਿਆ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਸੀ। ਇਸ ਨੂੰ ਦੇਖਦਿਆਂ ਵੱਡੀ ਗਿਣਤੀ 'ਚ ਬਿਸ਼ਨੋਈ ਭਾਈਚਾਰੇ ਦੇ ਲੋਕ ਪੁੱਜੇ।

ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਬਣਾਈ ਰੱਖਣ ਲਈ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ। ਬਿਸ਼ਨੋਈ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਅਨੁਜ ਥਾਪਨ ਦਾ ਅੰਤਿਮ ਸਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

 ਇਸ ਮੌਕੇ ਆਲ ਇੰਡੀਆ ਬਿਸ਼ਨੋਈ ਮਹਾਸਭਾ ਦੇ ਕੌਮੀ ਪ੍ਰਧਾਨ ਦਵਿੰਦਰ ਬੂੜੀਆ ਅਤੇ ਪੰਜਾਬ ਪ੍ਰਧਾਨ ਸੁਭਾਸ਼ ਡੇਲੂ ਤੋਂ ਇਲਾਵਾ ਪਿੰਡ ਦੇ ਸਰਪੰਚ ਮਨੋਜ ਗੋਦਾਰਾ, ਬਿਸ਼ਨੋਈ ਸਮਾਜ ਦੇ ਪ੍ਰਮੁੱਖ ਲੋਕ ਹਾਜ਼ਰ ਸਨ ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਸੀਤੋ ਗੁੰਨੋ, ਡੀ.ਐਸ.ਪੀ ਅਬੋਹਰ ਅਤੇ ਬੱਲੂਆਣਾ, ਵਿਧਾਇਕ ਗੋਲਡੀ ਮੁਸਾਫਿਰ ਵੀ ਮੌਕੇ 'ਤੇ ਮੌਜੂਦ ਸਨ।

ਬਿਸ਼ਨੋਈ ਭਾਈਚਾਰੇ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਨੁਜ ਥਾਪਨ ਦਾ ਮੈਡੀਕਲ ਬੋਰਡ ਫਰੀਦਕੋਟ ਤੋਂ ਕਰਵਾਇਆ ਜਾਵੇ ਨੂੰ ਹਿਰਾਸਤ 'ਚ ਲਿਆ ਜਾਵੇ, ਜਿਸ ਕਾਰਨ ਪਰਿਵਾਰ ਨੂੰ ਬਣਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਕਿਉਂਕਿ ਇਸ ਤੋਂ ਇਲਾਵਾ ਪਿੰਡ ਦਾ ਇੱਕ ਹੋਰ ਨੌਜਵਾਨ ਵਿਸ਼ਨੂੰ ਪੁੱਤਰ ਸੁਭਾਸ਼ ਹੈ ਨੂੰ ਵੀ ਕ੍ਰਾਈਮ ਬ੍ਰਾਂਚ ਮੁੰਬਈ ਨੇ ਚੁੱਕਿਆ ਹੈ।

ਇਹ ਵੀ ਪੜ੍ਹੋ : Chandigarh Heart Attack: ਦਿਨੋ- ਦਿਨ ਵੱਧ ਰਿਹਾ ਮੋਟਾਪਾ! ਮਹਿਲਾ ਦੀ ਬਿਮਾਰੀਆਂ ਦਾ ਮੁੱਖ ਕਾਰਨ

ਇਸ ਬਾਰੇ ਪਰਿਵਾਰ ਵਾਲਿਆਂ ਨੂੰ ਦੱਸਿਆ ਜਾਵੇ ਕਿ ਉਹ ਕਿੱਥੇ ਹੈ ਅਤੇ ਇਸ ਨੂੰ ਗਲਤ ਤਰੀਕੇ ਨਾਲ ਚੁੱਕਣ ਵਾਲੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬਿਸ਼ਨੋਈ ਭਾਈਚਾਰੇ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਚੱਲ ਰਹੀ ਹੈ, ਜਿਸ ਤੋਂ ਬਾਅਦ ਸਮਾਜ ਵੱਲੋਂ ਉਨ੍ਹਾਂ ਦੀਆਂ ਤਿੰਨ ਮੰਗਾਂ ਮੰਨ ਲਈਆਂ ਜਾਣ ਅਤੇ ਉਸ ਤੋਂ ਬਾਅਦ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ ਨਹੀਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ : Farmer Leader Murder: ਹੁਸ਼ਿਆਰਪੁਰ 'ਚ ਕਿਸਾਨ ਆਗੂ ਦਾ ਕਤਲ; ਖੇਤਾਂ 'ਚ ਫ਼ਸਲ ਨੂੰ ਲਗਾਉਣ ਗਿਆ ਸੀ ਪਾਣੀ

Trending news