Sidhu Moosewala News: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਚੋਣ ਲੜਨਾ ਮੌਲਿਕ ਅਧਿਕਾਰ ਹੈ: ਆਮੀਤ ਖੁੱਡੀਆਂ
Advertisement
Article Detail0/zeephh/zeephh2219363

Sidhu Moosewala News: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਚੋਣ ਲੜਨਾ ਮੌਲਿਕ ਅਧਿਕਾਰ ਹੈ: ਆਮੀਤ ਖੁੱਡੀਆਂ

Sidhu Moosewala News: ਬਠਿੰਡਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਆਮੀਤ ਖੁੱਡੀਆਂ ਮਾਨਸਾ ਵਿਖੇ ਚੋਣ ਪ੍ਰਚਾਰ ਕਰਨ ਲਈ ਪਹੁੰਚੇ।

Sidhu Moosewala News: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਚੋਣ ਲੜਨਾ ਮੌਲਿਕ ਅਧਿਕਾਰ ਹੈ: ਆਮੀਤ ਖੁੱਡੀਆਂ

Sidhu Moosewala News:  ਬਠਿੰਡਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਆਮੀਤ ਖੁੱਡੀਆਂ ਮਾਨਸਾ ਵਿਖੇ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਤੇ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਪਿਤਾ ਆਜ਼ਾਦ ਤੌਰ ਉਤੇ ਚੋਣ ਲੜ ਰਹੇ ਹਨ ਤਾਂ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ ਤੇ ਉਹ ਚੋਣ ਲੜ ਸਕਦੇ ਹਨ ਤੇ ਉਨ੍ਹਾਂ ਦੇ ਪਰਿਵਾਰ ਦਾ ਇਹ ਫੈਸਲਾ ਹੋਵੇਗਾ।

ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਆਮੀਤ ਖੁੱਡੀਆਂ ਲੋਕਾਂ ਤੋਂ ਵੋਟਾਂ ਮੰਗਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲੱਲੂਆਣਾ ਰੋਡ ਉੱਪਰ ਪਹੁੰਚੇ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਵੋਟਰਾਂ ਵੱਲੋਂ ਉਨ੍ਹਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਜੇ ਸਿੱਧੂ ਮੂਸੇਵਾਲ ਦੇ ਪਿਤਾ ਚੋਣ ਲੜਦੇ ਹਨ ਤਾਂ ਇਹ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਘਰ ਦਾ ਫੈਸਲਾ ਹੈ ਅਤੇ ਉਹ ਉਨਾਂ ਦਾ ਹਮੇਸ਼ਾ ਸਤਿਕਾਰ ਕਰਦੇ ਹਨ। ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਸਰਕਾਰ ਪਹਿਲਾਂ ਹੀ ਆਪਣੇ ਮੁੱਦੇ ਦੱਸ ਚੁੱਕੀ ਹੈ ਜਿਨ੍ਹਾਂ ਵਿੱਚੋਂ ਕੁਝ ਮੁੱਦੇ ਉਨ੍ਹਾਂ ਨੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਮੁੱਦਿਆਂ ਉੱਪਰ ਵੀ ਉਹ ਕੰਮ ਕਰ ਰਹੇ ਹਨ ਉੱਥੇ ਹੀ ਅਮਿਤ ਖੁੱਡੀਆਂ ਨੇ ਕਿਹਾ ਕਿ ਉਹ ਪਹਿਲਾਂ ਵਾਲੀਆਂ ਸਰਕਾਰਾਂ ਵਾਂਗ ਕੰਮ ਨਹੀਂ ਕਰਨਗੇ।

ਬਠਿੰਡਾ ਤੇ ਮਾਨਸਾ ਉਨ੍ਹਾਂ ਲਈ ਇੱਕ ਹਨ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦਾ ਵਿਕਾਸ ਇਸ ਲਈ ਕੀਤਾ ਗਿਆ ਕਿਉਂਕਿ ਉੱਥੇ ਕੁਝ ਲੋਕਾਂ ਦੀਆਂ ਜ਼ਮੀਨਾਂ ਤੇ ਉਨਾਂ ਦੇ ਨਜ਼ਦੀਕੀ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਦੋਵਾਂ ਜ਼ਿਲ੍ਹਿਆਂ ਵਿੱਚ ਬਰਾਬਰ ਵਿਕਾਸ ਕਰਨਗੇ।

ਇਹ ਵੀ ਪੜ੍ਹੋ : Batala News: ਨੌਜਵਾਨ ਨੇ ਕੀਤੀ ਆਤਮਹੱਤਿਆ, ਪਰਿਵਾਰ ਦਾ ਇਮੀਗ੍ਰੇਸ਼ਨ ਕੰਪਨੀ 'ਤੇ ਤੰਗ ਪਰੇਸ਼ਾਨ ਕਰਨ ਦੇ ਲਗਾਏ ਦੋਸ਼

ਕਾਬਿਲੇਗੌਰ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਬਣਾ ਦਿੱਤਾ ਗਿਆ ਸੀ। ਹੁਣ ਲੋਕ ਸਭਾ ਲਈ ਉਨ੍ਹਾਂ ਨੂੰ ਬਠਿੰਡਾ ਤੋਂ ਚਿਹਰਾ ਬਣਾਇਆ ਗਿਆ ਹੈ। 

ਇਹ ਵੀ ਪੜ੍ਹੋ : PRTC Buses Entry: ਪਨਬੱਸ/PTRC ਦਾ CTU ਮੈਨੇਜਮੈਂਟ ਖਿਲਾਫ ਪ੍ਰਦਰਸ਼ਨ ਮੁਲਤਵੀ, ਪ੍ਰਸ਼ਾਸਨ ਅਤੇ ਅਧਿਕਾਰੀ ਵਿਚਾਲੇ ਮੀਟਿੰਗ ਬੁਲਾਈ

Trending news