Ferozepur News: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ- ਵਿਜੀਲੈਂਸ ਨੇ ਸਾਬਕਾ MLA ਸਤਿਕਾਰ ਕੌਰ ਗਹਿਰੀ ਤੇ ਉਸਦੇ ਪਤੀ ਨੂੰ ਕੀਤਾ ਗ੍ਰਿਫ਼ਤਾਰ
Advertisement
Article Detail0/zeephh/zeephh1876747

Ferozepur News: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ- ਵਿਜੀਲੈਂਸ ਨੇ ਸਾਬਕਾ MLA ਸਤਿਕਾਰ ਕੌਰ ਗਹਿਰੀ ਤੇ ਉਸਦੇ ਪਤੀ ਨੂੰ ਕੀਤਾ ਗ੍ਰਿਫ਼ਤਾਰ

Ferozepur News: ਮਿਲੀ ਜਾਣਕਾਰੀ ਅਨੁਸਾਰ ਸਤਿਕਾਰ ਕੌਰ ਚੰਡੀਗੜ੍ਹ ਦੇ ਖਰੜ ਵਿਖੇ ਆਪਣੇ ਘਰ ਵਿੱਚ ਮੌਜੂਦ ਸੀ ਤਾਂ ਉਥੋਂ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਤੋਂ ਗਿਰਫ਼ਤਾਰ ਕੀਤਾ ਗਿਆ ਹੈ।

 

Ferozepur News: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ- ਵਿਜੀਲੈਂਸ ਨੇ ਸਾਬਕਾ MLA ਸਤਿਕਾਰ ਕੌਰ ਗਹਿਰੀ ਤੇ ਉਸਦੇ ਪਤੀ ਨੂੰ ਕੀਤਾ ਗ੍ਰਿਫ਼ਤਾਰ

Ferozepur News:  ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਸਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤਿਕਾਰ ਕੌਰ ਚੰਡੀਗੜ੍ਹ ਦੇ ਖਰੜ ਵਿਖੇ ਆਪਣੇ ਘਰ ਵਿੱਚ ਮੌਜੂਦ ਸੀ ਤਾਂ ਉਥੋਂ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਤੋਂ ਗਿਰਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ ਪਿਛਲੇ ਲੰਮੇ ਸਮੇਂ ਤੋਂ ਵਿਜੀਲੈਂਸ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਸੀ ਪਰ ਹੁਣ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਅੱਜ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਮੁਹਾਲੀ ਟੀਮ ਸਤਿਕਾਰ ਕੌਰ ਨੂੰ ਲੈ ਕੇ ਫ਼ਿਰੋਜ਼ਪੁਰ ਆ ਰਹੀ ਹੈ।

ਜਾਣੋ ਕੌਣ ਹੈ ਸਤਿਕਾਰ ਕੌਰ

ਦੱਸ ਦਈਏ ਕਿ ਸਤਿਕਾਰ ਕੌਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਅੰਦਰੂਨੀ ਸਰਵੇ ਤੋਂ ਮਗਰੋਂ ਜਦੋਂ ਉਸ ਨੂੰ ਟਿਕਟ ਨਹੀਂ ਮਿਲੀ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ। ਉਸ ਸਮੇਂ ਫਿਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ।

ਟਿਕਟ ਕੈਂਸਲ ਹੋਣ ਦੀ ਸੂਚਨਾ ਮਿਲਦਿਆਂ ਹੀ ਸਤਿਕਾਰ ਕੌਰ ਦਾ ਪਤੀ ਲਾਡੀ ਪੱਤਰਕਾਰਾਂ ਦੇ ਸਾਹਮਣੇ ਰੋ ਪਿਆ ਸੀ। ਇਸ ਤੋਂ ਬਾਅਦ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੇ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕਾਂਗਰਸ ਦਾ ਵਿਰੋਧ ਕਰਦੇ ਹੋਏ ਆਸ਼ੂ ਨੂੰ ਇੱਥੋਂ ਹਰਾਉਣ ਲਈ ਡਟਿਆ ਰਿਹਾ ਸੀ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੂੰ ਇਹ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਹਰੀਸ਼ ਚੌਧਰੀ ਨੇ ਸਤਿਕਾਰ ਕੌਰ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਇਸ ਤੋਂ ਬਾਅਦ ਗਹਿਰੀ ਭਾਜਪਾ ਵਿੱਚ ਸ਼ਾਮਲ ਹੋ ਗਈ ਅਤੇ ਮੌਜੂਦਾ ਸਮੇਂ ਵਿੱਚ ਉਹ ਆਪਣੇ ਪਤੀ ਸਮੇਤ ਭਾਜਪਾ ਦੀ ਸਰਗਰਮ ਆਗੂ ਹੈ।

ਜਾਣੋ ਪੂਰਾ ਮਾਮਲਾ

ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਸਤਿਕਾਰ ਕੌਰ ਵਿਧਾਇਕ ਸੀ, ਤਾਂ ਉਸ 'ਤੇ ਅਤੇ ਉਸ ਦੇ ਪਤੀ 'ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ। -ਗੌਰਤਲਬ ਹੈ ਕਿ ਬੀਤੇ ਕੁਝ ਮਹੀਨੇ ਪਹਿਲੇ ਵਿਜੀਲੈਂਸ ਨੇ ਪੰਜਾਬ ਦੀ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਸਤਿਕਾਰ ਕੌਰ ਗਹਿਰੀ ਦੇ ਘਰ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਜਾਂਚ ਲਈ ਪਿੰਡ ਆਲੇਵਾਲਾ ਸਥਿਤ ਫ਼ਿਰੋਜ਼ਪੁਰ ਦੇ ਸਾਬਕਾ ਵਿਧਾਇਕ ਸਤਿਕਾਰ ਦੇ ਘਰ ਪਹੁੰਚੀ। -ਵਿਜੀਲੈਂਸ ਨੇ ਫਿਰ ਇਸ ਆਗੂ ਤੋਂ ਉਸ ਦੇ ਦਫ਼ਤਰ ਵਿੱਚ 5 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਹਾਲਾਂਕਿ ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਕਿ ਪੁੱਛਗਿੱਛ ਦੌਰਾਨ ਵਿਜੀਲੈਂਸ ਨੂੰ ਕੀ ਮਿਲਿਆ ਪਰ ਸਤਿਕਾਰ ਕੌਰ ਦਾ ਕਹਿਣਾ ਹੈ ਕਿ ਉਸ ਨੇ ਕੁਝ ਵੀ ਗੈਰ-ਕਾਨੂੰਨੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ

Trending news