Punjab Weather Update: ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Advertisement
Article Detail0/zeephh/zeephh1925592

Punjab Weather Update: ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab Weather Update: ਰਾਜਧਾਨੀ ਦਿੱਲੀ, ਪੰਜਾਬ  ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਬਾਰਿਸ਼ ਹੋਣ ਦੀ ਸੰਭਾਵਨਾ 25 ਤੋਂ 50 ਫੀਸਦੀ ਤੱਕ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।

 

Punjab Weather Update: ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab Weather Update: ਮੌਸਮ ਵਿਭਾਗ ਨੇ ਅੱਜ ਐਤਵਾਰ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ ਪਰ ਇਹ ਮੀਂਹ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਾਰਿਸ਼ ਹੋਣ ਦੀ ਸੰਭਾਵਨਾ 25 ਤੋਂ 50 ਫੀਸਦੀ ਤੱਕ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ 'ਚ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ, ਜਦਕਿ ਮੌਸਮ ਵੀ ਸੁਹਾਵਣਾ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਪੈ ਸਕਦੀ ਹੈ ਬਾਰਿਸ਼! ਮੌਸਮ 'ਚ ਹੋਵੇਗਾ ਬਦਲਾਅ, ਵਧੇਗੀ ਠੰਡ

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਧੁੱਪ ਨਿਕਲੇਗੀ ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਜ਼ਿਆਦਾ ਨਜ਼ਰ ਨਹੀਂ ਆਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਪੰਜਾਬ 'ਚ ਹੁਣ ਠੰਡ ਵੱਧ ਗਈ ਹੈ। ਦਰਅਸਲ ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਵਿਭਾਗ ਮੁਤਾਬਕ ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਹੋਣ ਜਾ ਰਿਹਾ ਹੈ। 

ਇਸ ਦਿਨ 16 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਇਸ ਦਿਨ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਦੱਸੀ ਗਈ ਸੀ।

ਪੰਜਾਬ 'ਚ ਬੀਤੇ ਦਿਨੀ ਰਾਤ ਦੇ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਮੋਗਾ ਵਿੱਚ ਸਭ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 14.4, ਲੁਧਿਆਣਾ 15.6, ਪਟਿਆਲਾ 15.1, ਪਠਾਨਕੋਟ 15.4, ਬਠਿੰਡਾ 16.0, ਫਰੀਦਕੋਟ 14.5, ਗੁਰਦਾਸਪੁਰ 14.5, ਜਲੰਧਰ 14.8 ਅਤੇ ਰੋਪੜ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

Trending news