WPL: ਮਹਿਲਾ ਪ੍ਰੀਮੀਅਰ ਲੀਗ ਦੇ ਦੂਜੇ ਸੀਜ਼ਨ ਦੀ ਅੱਜ ਹੋਵੇਗੀ ਸ਼ੁਰੂਆਤ
Advertisement
Article Detail0/zeephh/zeephh2124361

WPL: ਮਹਿਲਾ ਪ੍ਰੀਮੀਅਰ ਲੀਗ ਦੇ ਦੂਜੇ ਸੀਜ਼ਨ ਦੀ ਅੱਜ ਹੋਵੇਗੀ ਸ਼ੁਰੂਆਤ

WPL:  ਅੱਜ (23 ਫਰਵਰੀ) ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਦੇ ਸਾਰੇ ਮੈਚ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਅਤੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਹੀ ਖੇਡੇ ਜਾਣਗੇ।

WPL: ਮਹਿਲਾ ਪ੍ਰੀਮੀਅਰ ਲੀਗ ਦੇ ਦੂਜੇ ਸੀਜ਼ਨ ਦੀ ਅੱਜ ਹੋਵੇਗੀ ਸ਼ੁਰੂਆਤ

WPL Second season: ਮਹਿਲਾ ਪ੍ਰੀਮੀਅਰ ਲੀਗ (WPL) ਦਾ ਦੂਜਾ ਸੀਜ਼ਨ ਅੱਜ ਤੋਂ ਸ਼ੁਰੂ ਹੋਵੇਗਾ। ਪਹਿਲਾਂ ਮੈਚ ਪਿਛਲੀ ਸਾਲ ਦੀ ਚੈਂਪੀਅਨ ਟੀਮ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਬੈਂਗਲੁਰੂ ਦੇ ਮੈਦਾਨ ‘ਚ ਖੇਡਿਆ ਜਾਵੇਗਾ। ਅੱਜ (23 ਫਰਵਰੀ) ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਦੇ ਸਾਰੇ ਮੈਚ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਅਤੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਹੀ ਖੇਡੇ ਜਾਣਗੇ। ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਮੈਚ 17 ਮਾਰਚ ਨੂੰ ਦਿੱਲੀ ਵਿੱਚ ਖੇਡਿਆ ਜਾਵੇਗਾ।

ਇਸ ਸੀਜ਼ਨ ਵਿੱਚ ਟੀਮਾਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਹੋਇਆ। ਪਹਿਲੇ ਸੀਜ਼ਨ ਦੀ ਤਰ੍ਹਾਂ ਇਸ ਸੀਜ਼ਨ ‘ਚ ਵੀ 5 ਟੀਮਾਂ ਕੁੱਲ 22 ਮੈਚ ਖੇਡਣਗੀਆਂ। ਸਾਰੀਆਂ ਟੀਮਾਂ ਗਰੁੱਪ ਗੇੜ ਦੇ ਆਪਣੇ 8 ਮੈਚਾਂ ਵਿੱਚ ਦੋ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਲੀਗ ਮੈਚਾਂ ਤੋਂ ਬਾਅਦ ਸਿਖਰ ‘ਤੇ ਰਹਿਣ ਵਾਲੀ ਟੀਮ ਡਾਇਰੈਕਟ ਫਾਈਨਲ ‘ਚ ਪਹੁੰਚ ਜਾਵੇਗੀ, ਜਦਕਿ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀਆਂ ਟੀਮਾਂ ਫਾਈਨਲ ‘ਚ ਜਗ੍ਹਾ ਬਣਾਉਣ ਲਈ ਇਕਲੌਤੇ ਪਲੇਆਫ ਮੈਚ ‘ਚ ਆਹਮੋ-ਸਾਹਮਣੇ ਹੋਣਗੀਆਂ। ਆਖਰੀ ਸਥਾਨ ‘ਤੇ ਰਹਿਣ ਵਾਲੀਆਂ ਦੋ ਟੀਮਾਂ ਸਿੱਧੇ ਤੌਰ ‘ਤੇ ਬਾਹਰ ਹੋ ਜਾਣਗੀਆਂ।

ਇਹ ਵੀ ਪੜ੍ਹੋ: Kisan andolan 2.0: CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਮੌਜੂਦਾ WPL ਚੈਂਪੀਅਨ ਦੀ ਕਪਤਾਨ ਹੈ। ਹਰਮਨਪ੍ਰੀਤ ਦੀ ਅਗਵਾਈ ‘ਚ ਮੁੰਬਈ ਇੰਡੀਅਨਜ਼ ਨੇ ਪਹਿਲੇ ਸੀਜ਼ਨ ‘ਚ ਖਿਤਾਬ ਜਿੱਤਿਆ ਸੀ। ਮੁੰਬਈ ਇੰਡੀਅਨਜ਼ ਨੇ ਮੁੜਹਰਮਨਪ੍ਰੀਤ ਕੌਰ ਨੂੰ ਕਪਤਾਨ ਬਣਾ ਕੇ ਉਨ੍ਹਾਂ ਤੇ ਦਾਅ ਖੇਡਿਆ ਹੈ ਅਤੇ ਉਹ ਆਉਣ ਵਾਲੇ ਸੀਜ਼ਨ ਵਿਚ ਵੀ MI ਫ੍ਰੈਂਚਾਇਜ਼ੀ ਦੀ ਅਗਵਾਈ ਕਰੇਗੀ। ਮੁੰਬਈ ਇੰਡੀਅਨਜ਼ ਆਪਣੇ ਖਿਤਾਬ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰੇਗੀ।

ਪਹਿਲੇ WPL ਸੀਜ਼ਨ ਦੇ ਫਾਈਨਲ 'ਚ ਦਿੱਲੀ ਕੈਪੀਟਲਸ ਨੂੰ ਮੁੰਬਈ ਇੰਡੀਅਨਜ਼ ਤੋਂ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮੇਗ ਲੈਨਿੰਗ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਫਾਈਨਲ ਵਿੱਚ ਦਿੱਲੀ ਕੈਪੀਟਲਜ਼ ਨੂੰ ਪਹੁੰਚਿਆ ਸੀ। ਮੇਗ ਲੈਨਿੰਗ ਆਉਣ ਵਾਲੇ WPL 2024 ਸੀਜ਼ਨ ਵਿੱਚ ਇੱਕ ਵਾਰ ਦਿੱਲੀ ਕੈਪੀਟਲਜ਼ ਦੀ ਕਪਤਾਨੀ ਕਰੇਗੀ। ਦਿੱਲੀ ਕੈਪੀਟਲਜ਼ ਨੇ ਪਹਿਲੇ ਸੀਜ਼ਨ 'ਚ ਖੇਡੇ ਗਏ 9 'ਚੋਂ ਤਿੰਨ ਮੈਚ ਹਾਰੇ ਸਨ।

ਇਹ ਵੀ ਪੜ੍ਹੋ:

Trending news