Sidhu Moosewala News: ਸਿੱਧੂ ਮੂਸੇਵਾਲਾ ਦਾ ਪਿੰਡ 'ਚ ਸਟੇਡੀਅਮ ਬਣਾਉਣ ਦਾ ਸੀ ਸੁਪਨਾ; ਹੁਣ ਹੋਇਆ ਗਹਿਗੱਚ ਮੁਕਾਬਲਾ
Advertisement
Article Detail0/zeephh/zeephh2198264

Sidhu Moosewala News: ਸਿੱਧੂ ਮੂਸੇਵਾਲਾ ਦਾ ਪਿੰਡ 'ਚ ਸਟੇਡੀਅਮ ਬਣਾਉਣ ਦਾ ਸੀ ਸੁਪਨਾ; ਹੁਣ ਹੋਇਆ ਗਹਿਗੱਚ ਮੁਕਾਬਲਾ

  Sidhu Moosewala News: ਮਰਹੂਮ ਪੰਜਾਬੀ ਦਾਇਕ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਸੁਪਨਾ ਸਾਕਾਰ ਹੋ ਗਿਆ ਹੈ। ਸਿੱਧੂ ਮੂਸੇਵਾਲਾ ਨੇ ਪਿੰਡ ਮੂਸੇ ਵਿੱਚ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਸੀ।

Sidhu Moosewala News: ਸਿੱਧੂ ਮੂਸੇਵਾਲਾ ਦਾ ਪਿੰਡ 'ਚ ਸਟੇਡੀਅਮ ਬਣਾਉਣ ਦਾ ਸੀ ਸੁਪਨਾ; ਹੁਣ ਹੋਇਆ ਗਹਿਗੱਚ ਮੁਕਾਬਲਾ

Sidhu Moosewala News:  ਮਰਹੂਮ ਪੰਜਾਬੀ ਦਾਇਕ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਸੁਪਨਾ ਸਾਕਾਰ ਹੋ ਗਿਆ ਹੈ। ਸਿੱਧੂ ਮੂਸੇਵਾਲਾ ਨੇ ਪਿੰਡ ਮੂਸੇ ਵਿੱਚ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਸੀ ਤੇ ਖੁਦ ਟਰੈਕਟਰ ਨਾਲ ਮਿੱਟੀ ਪਾ ਦਿੱਤੀ ਸੀ।

ਸਿੱਧੂ ਦਾ ਸੁਪਨਾ ਸੀ ਕਿ ਇੱਕ ਦਿਨ ਕਬੱਡੀ ਦਾ ਅੰਤਰਰਾਸ਼ਟਰੀ ਮੈਚ ਕਰਵਾਇਆ ਜਾਵੇ। ਸਟੇਡੀਅਮ ਅੱਧ ਵਿਚਾਲੇ ਸੀ ਪਰ ਇਸ ਤੋਂ ਪਹਿਲਾਂ ਹੀ ਸਿੱਧੂ ਦੀ ਮੌਤ ਹੋ ਗਈ ਅਤੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਮੂਸੇਵਾਲਾ ਦੇ ਪਿਤਾ ਨੇ ਇਹ ਸਟੇਡੀਅਮ ਬਣਵਾਇਆ ਅਤੇ ਅੱਜ ਇਸ ਸਟੇਡੀਅਮ ਵਿੱਚ ਪਹਿਲਾ ਮੈਚ ਖੇਡਿਆ ਗਿਆ।
ਇਹ ਵੀ ਪੜ੍ਹੋ : Sanjay Tandon News: ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਕੱਟੀ ਟਿਕਟ; ਸੰਜੇ ਟੰਡਨ ਨੂੰ ਐਲਾਨਿਆ ਉਮੀਦਵਾਰ

ਸਿੱਧੂ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਇਹ ਸੁਪਨਾ ਪੂਰਾ ਹੋਇਆ ਅਤੇ ਇਸ ਸਟੇਡੀਅਮ ਵਿੱਚ ਕਬੱਡੀ ਮੈਚ ਵੀ ਕਰਵਾਇਆ ਗਿਆ ਅਤੇ ਕੁਝ ਦੇਰ ਬਾਅਦ ਅੰਤਰਰਾਸ਼ਟਰੀ ਮੈਚ ਵੀ ਕਰਵਾਏ ਜਾਣਗੇ।

ਕਾਬਿਲੇਗੌਰ ਹੈ ਕਿ ਅੱਜ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਨਵਾਂ ਗੀਤ 410 ਰਿਲੀਜ਼ ਹੋਇਆ। ਇਸ ਗੀਤ ਨੂੰ ਯੂਟਿਊਬ ਉਤੇ ਕਾਫੀ ਹੁੰਗਾਰਾ ਮਿਲ ਰਿਹਾ ਹੈ। ਇਹ ਗਾਣਾ ਮਸ਼ਹੂਰ ਰੈਪਰ ਸੰਨੀ ਮਾਲਟਨ ਨਾਲ ਕੋਲੈਬੋਰੇਸ਼ਨ ਵਿੱਚ ਗਾਇਆ ਗਿਆ ਹੈ। ਸੰਨੀ ਨਾਲ ਹੀ ਮਰਹੂਮ ਸਿੱਧੂ ਮੂਸੇਵਾਲਾ ਨੇ ਆਪਣਾ ਆਖਰੀ ਗਾਣਾ ਆਪਣੀ ਮੌਤ ਤੋਂ ਚਾਰ ਦਿਨ ਪਹਿਲਾਂ ਜਾਰੀ ਕੀਤਾ ਸੀ।

ਸੰਨੀ ਨੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇੰਸਟਾਗ੍ਰਾਮ ਉੱਤੇ ਆਪਣੀ ਇੱਕ ਭਾਵੁਕ ਪੇਸਟ ਵਿੱਚ ਲਿਖਿਆ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਮੈਸਜ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਦੇ ਜਾਣ ਮਗਰੋਂ ਉਹ ਪਹਿਲਾਂ ਵਰਗੇ ਨਹੀਂ ਰਹਿਣਗੇ। ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਜਾਰੀ ਹੋਣ ਵਾਲਾ ਇਹ ਛੇਵਾਂ ਗੀਤ ਹੈ। ਜਾਣਕਾਰੀ ਮੁਤਾਬਕ ਸੰਨੀ ਮਾਲਟਨ ਦੀ ਪੋਸਟ ਅਨੁਸਾਰ ‘410’ ਗੀਤ ਅੱਜ ਯਾਨਿ 10 ਅਪ੍ਰੈਲ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਸ ਕਰਕੇ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Baisakhi Festival: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

Trending news