Punjab Air Quality Index: ਪੰਜਾਬ 'ਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ 'ਚ ਹੋਇਆ ਸੁਧਾਰ
Advertisement
Article Detail0/zeephh/zeephh1957457

Punjab Air Quality Index: ਪੰਜਾਬ 'ਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ 'ਚ ਹੋਇਆ ਸੁਧਾਰ

Punjab Air Quality Index: ਪੰਜਾਬ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) ਵਿੱਚ ਪਿਛਲੇ ਸਾਲ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Punjab Air Quality Index: ਪੰਜਾਬ 'ਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ 'ਚ ਹੋਇਆ ਸੁਧਾਰ

Punjab Air Quality Index: ਪੰਜਾਬ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) ਵਿੱਚ ਪਿਛਲੇ ਸਾਲ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਅਸਲ ਸਮੇਂ ਦੇ ਆਧਾਰ ਉਤੇ ਹਵਾ ਗੁਣਵੱਤਾ ਦੀ ਨਿਗਰਾਨੀ ਲਈ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਪੀਪੀਸੀਬੀ ਨੇ ਛੇ ਸ਼ਹਿਰਾਂ ਵਿੱਚ PPCB ਨੇ ਛੇ ਸ਼ਹਿਰਾਂ ਵਿੱਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ (CAAQMS) ਸਥਾਪਿਤ ਕੀਤੇ ਹਨ। ਪਿਛਲੇ ਸਾਲ 2022 ਅਤੇ 2021 ਦੇ ਦੀਵਾਲੀ ਦੇ ਦਿਨਾਂ ਦੇ ਮੁਕਾਬਲੇ ਦੀਵਾਲੀ 2023 ਦੌਰਾਨ ਹਵਾ ਗੁਣਵੱਤਾ ਸੂਚਕਾਂਕ ਦੇ ਮੁਕਾਬਲਾਤਨ ਪੱਧਰ ਵਿੱਚ ਸੁਧਾਰ ਹੋਇਆ ਹੈ।

ਇਹ ਡਾਟਾ ਦੀਵਾਲੀ ਵਾਲੇ ਦਿਨ ਸਵੇਰੇ 7 ਵਜੇ ਤੋਂ ਦੀਵਾਲੀ ਦੇ ਅਗਲੇ ਦਿਨ ਸਵੇਰੇ 6 ਵਜੇ ਤੱਕ ਦੇ ਅੰਕੜਿਆਂ 'ਤੇ ਆਧਾਰਿਤ ਹੈ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਦੇ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਪਿਛਲੇ ਦੋ ਸਾਲਾਂ 2022 ਅਤੇ 2021 ਦੇ ਦੀਵਾਲੀ ਦੇ ਦਿਨਾਂ ਦੇ ਮੁਕਾਬਲੇ ਇਸ ਸਾਲ ਦੀਵਾਲੀ (2023) ਦੌਰਾਨ ਕਮੀ ਆਈ ਹੈ। ਇਸ ਦੀਵਾਲੀ 'ਤੇ ਪੰਜਾਬ ਦਾ ਹਵਾ ਗੁਣਵੱਤਾ ਸੂਚਕਾਂਕ 207 ਸੀ (ਜੋ ਕਿ ਦਰਮਿਆਨੀ ਸ਼੍ਰੇਣੀ ਲਈ ਹਵਾ ਗੁਣਵੱਤਾ ਸੂਚਕਾਂਕ 200 ਦੇ ਵੱਧ ਤੋਂ ਵੱਧ ਹੈ) ਜਦੋਂ ਕਿ 2022 ਵਿੱਚ ਹਵਾ ਗੁਣਵੱਤਾ ਸੂਚਕਾਂਕ 224 ਅਤੇ 2021 ਵਿੱਚ ਹਵਾ ਗੁਣਵੱਤਾ ਸੂਚਕਾਂਕ 268 ਸੀ।

ਮੀਤ ਹੇਅਰ ਨੇ ਦੱਸਿਆ ਕਿ ਇਸ ਸਾਲ ਅੰਮ੍ਰਿਤਸਰ ਵਿੱਚ ਹਵਾ ਦੀ ਗੁਣਵੱਤਾ ਦਾ ਵੱਧ ਤੋਂ ਵੱਧ ਸੂਚਕ ਅੰਕ 235 ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿਛਲੇ ਸਾਲ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਹਵਾ ਗੁਣਵੱਤਾ ਸੂਚਕ ਅੰਕ 262 ਦਰਜ ਕੀਤਾ ਗਿਆ ਸੀ। ਹਾਲਾਂਕਿ 2021 ਵਿੱਚ ਜਲੰਧਰ ਵਿੱਚ ਵੱਧ ਤੋਂ ਵੱਧ 327 (ਬਹੁਤ ਮਾੜੀ) ਹਵਾ ਗੁਣਵੱਤਾ ਸੂਚਕਾਂਕ ਦੇਖਿਆ ਗਿਆ। ਮੰਡੀ ਗੋਬਿੰਦਗੜ੍ਹ ਵਿੱਚ ਇਸ ਸਾਲ ਘੱਟੋ-ਘੱਟ ਹਵਾ ਗੁਣਵੱਤਾ ਸੂਚਕ ਅੰਕ 153 ਦਰਜ ਕੀਤਾ ਗਿਆ, ਜਿੱਥੇ ਪਿਛਲੇ ਸਾਲ ਹਵਾ ਗੁਣਵੱਤਾ ਸੂਚਕ ਅੰਕ 188 ਸੀ, ਜਦੋਂ ਕਿ 2021 ਵਿੱਚ ਹਵਾ ਗੁਣਵੱਤਾ ਸੂਚਕ ਅੰਕ 220 ਸੀ। ਇਸ ਸਾਲ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਸਭ ਤੋਂ ਵੱਧ ਕਮੀ ਮੰਡੀ ਗੋਬਿੰਦਗੜ੍ਹ (18.6 ਫੀਸਦੀ) ਵਿੱਚ ਦੇਖਣ ਨੂੰ ਮਿਲੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਵਾਲੀ ਦੇ ਤਿਉਹਾਰ ਲਈ ਪਟਾਕੇ ਚਲਾਉਣ ਤੇ ਹਰੇ ਪਟਾਕਿਆਂ ਦੀ ਵਰਤੋਂ ਲਈ ਨਿਰਧਾਰਤ ਸਮੇਂ ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ ਦੀ ਪਾਲਣਾ ਕਰਨ ਲਈ ਪੰਜਾਬ ਰਾਜ ਦੇ ਲੋਕਾਂ ਦਾ ਧੰਨਵਾਦ ਕਰਦਾ ਹੈ, ਜਿਸ ਦੇ ਨਤੀਜੇ ਵਜੋਂ ਪਿਛਲੇ ਸਾਲ 2022 ਤੇ 2021 ਵਿੱਚ ਵੀ ਇਹ ਐਲਾਨ ਕੀਤਾ ਗਿਆ ਸੀ। ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਪੰਜਾਬ ਦੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸਾਲ ਪੰਜਾਬ ਵਿੱਚ ਆਉਣ ਵਾਲੇ ਤਿਉਹਾਰਾਂ ਲਈ ਗਰੀਨ ਪਟਾਕਿਆਂ ਦੀ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : Lehragaga Fire News: ਦੀਵਾਲੀ ਵਾਲੀ ਰਾਤ ਘਰ ਨੂੰ ਲੱਗੀ ਭਿਆਨਕ ਅੱਗ; ਸਾਮਾਨ ਸੜ ਕੇ ਹੋਇਆ ਸੁਆਹ

Trending news