Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ
Advertisement
Article Detail0/zeephh/zeephh2247681

Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ

Bathinda News: ਮੁਲਜ਼ਮਾਂ ਨੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਸਨ।

Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ

Bathinda News: ਬਠਿੰਡਾ CI ਸਟਾਫ਼ ਅਤੇ ਬਠਿੰਡਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਦੋਂ 'ਚ ਬਠਿੰਡਾ ਦੇ CI ਸਟਾਫ਼ ਅਤੇ ਪੁਲਿਸ ਨੇ ਸਿੱਖਸ ਫਾਰ ਜਸਟਿਸ ਦੇ ਇਸ਼ਾਰੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ 3 SFJ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੇ ਸਮਰਥਨ 'ਚ ਪੰਜਾਬ, ਦਿੱਲੀ ਅਤੇ ਬਠਿੰਡਾ ਵਿੱਚ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ, ਬਠਿੰਡਾ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ।

ਇਸ ਤੋਂ ਇਲਾਵਾ 9.05.24 ਨੂੰ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ। ਜਿਨ੍ਹਾਂ ਨੂੰ ਹੁਣ ਕਾਬੂ ਕਰ ਲਿਆ ਗਿਆ ਹੈ। ਜਿਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ 'ਤੇ ਗਰੈਫਿਟੀ ਲਿਖਣ ਦੇ ਦੋਸ਼ 'ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ।

ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲੀਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ 'ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ।

Trending news