Nangal News: ਬੀਬੀਐਮਬੀ ਕ੍ਰਿਕਟ ਗਰਾਊਂਡ ਵਿੱਚ ਦੋ ਰੋਜ਼ਾ ਅਥਲੈਟਿਕਸ ਮੁਕਾਬਲੇ ਸ਼ੁਰੂ
Advertisement
Article Detail0/zeephh/zeephh2140865

Nangal News: ਬੀਬੀਐਮਬੀ ਕ੍ਰਿਕਟ ਗਰਾਊਂਡ ਵਿੱਚ ਦੋ ਰੋਜ਼ਾ ਅਥਲੈਟਿਕਸ ਮੁਕਾਬਲੇ ਸ਼ੁਰੂ

Nangal News: ਬੀਬੀਐਮਬੀ ਕ੍ਰਿਕਟ ਗਰਾਊਂਡ ਵਿਖੇ ਅੱਜ ਤੋਂ ਦੋ ਰੋਜ਼ਾ ਅਥਲੈਟਿਕਸ ਮੁਕਾਬਲਾ ਸ਼ੁਰੂ ਹੋ ਗਿਆ।

 Nangal News: ਬੀਬੀਐਮਬੀ ਕ੍ਰਿਕਟ ਗਰਾਊਂਡ ਵਿੱਚ ਦੋ ਰੋਜ਼ਾ ਅਥਲੈਟਿਕਸ ਮੁਕਾਬਲੇ ਸ਼ੁਰੂ

Nangal News (ਬਿਮਲ ਸ਼ਰਮਾ ਨੰਗਲ): ਬੀਬੀਐਮਬੀ ਕ੍ਰਿਕਟ ਗਰਾਊਂਡ ਵਿਖੇ ਅੱਜ ਤੋਂ ਦੋ ਰੋਜ਼ਾ ਅਥਲੈਟਿਕਸ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੋ ਰੋਜ਼ਾ ਮੁਕਾਬਲੇ ਦਾ ਉਦਘਾਟਨ ਕਰਨ ਲਈ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਅੱਠ ਟੀਮਾਂ ਦੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ ਗਈ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਮਾਰਚ ਪਾਸ ਤੋਂ ਸਲਾਮੀ ਵੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਨੇ ਅੱਠ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਵੀ ਕੀਤੀ।

ਇਸ ਤੋਂ ਪਹਿਲਾਂ ਬੀਬੀਐਮਬੀ ਦੇ ਚੀਫ ਇੰਜੀਨੀਅਰ ਸੀਪੀ ਸਿੰਘ ਨੇ ਮੁੱਖ ਮਹਿਮਾਨ ਅਤੇ ਉਨ੍ਹਾਂ ਨਾਲ ਆਏ ਹੋਰ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ ਤੇ ਗੁਲਦਸਤੇ ਭੇਂਟ ਕੀਤੇ ਗਏ, ਉਥੇ ਹੀ ਬੀਬੀਐਮਬੀ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਨ ਲਈ ਸਵਾਗਤ ਗੀਤ ਗਾ ਕੇ ਕੀਤਾ।

ਇਹ ਵੀ ਪੜ੍ਹੋ : Punjab Budget Session: ਸੀਐਮ ਮਾਨ ਨੇ ਵਿਧਾਨ ਸਭਾ 'ਚ ਦਿੱਤਾ ਬਿਆਨ; ਮਿੱਡ ਡੇ ਮੀਲ 'ਚ ਬੱਚਿਆਂ ਨੂੰ ਕੇਲਿਆਂ ਦੀ ਬਜਾਏ ਪੰਜਾਬ ਦੇ ਮੌਸਮੀ ਫਲ਼ ਮਿਲਣਗੇ

ਵਰਣਨਯੋਗ ਹੈ ਕਿ ਇਸ ਮੁਕਾਬਲੇ ਵਿੱਚ SJVN, REC, CEA, PowerGrid, NHPC, DVC MOP, BBMB ਸਮੇਤ ਕੁੱਲ ਅੱਠ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਟੀਮਾਂ ਵਿੱਚ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ।

ਇਹ ਵੀ ਪੜ੍ਹੋ : Chandigarh Election: ਭਾਜਪਾ ਦੇ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਨਿਗਮ ਦੇ ਨਵੇਂ ਸੀਨੀਅਰ ਡਿਪਟੀ ਮੇਅਰ ਬਣੇ

Trending news