Bibhav Kumar Detained: ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਗ੍ਰਿਫ਼ਤਾਰ; ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼
Advertisement
Article Detail0/zeephh/zeephh2253195

Bibhav Kumar Detained: ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਗ੍ਰਿਫ਼ਤਾਰ; ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼

Bibhav Kumar Detained: ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਦੇ ਦੋਸ਼ਾਂ ਵਿੱਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ (ਨਿੱਜੀ ਸਹਾਇਕ) ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

Bibhav Kumar Detained: ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਗ੍ਰਿਫ਼ਤਾਰ; ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼

Bibhav Kumar Detained: ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਦੇ ਦੋਸ਼ਾਂ ਵਿੱਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ (ਨਿੱਜੀ ਸਹਾਇਕ) ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। 
ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਅੱਜ ਦੁਪਹਿਰ ਕਰੀਬ 12.45 ਵਜੇ ਮੁੱਖ ਮੰਤਰੀ ਨਿਵਾਸ 'ਤੇ ਪਹੁੰਚੀ। ਪੁਲਿਸ ਟੀਮ ਵਿੱਚ ਵਧੀਕ ਡੀਸੀਪੀ ਤੇ ਏਸੀਪੀ ਸਮੇਤ ਕਈ ਅਧਿਕਾਰੀ ਮੌਜੂਦ ਸਨ। ਪੁਲਿਸ ਨੇ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁੱਛਗਿੱਛ ਲਈ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਬਿਭਵ ਨੂੰ ਸਿਵਲ ਲਾਈਨ ਥਾਣੇ ਲੈ ਗਈ ਹੈ। ਕੱਲ੍ਹ ਵੀ ਪੁਲਿਸ ਟੀਮ ਜਾਂਚ ਲਈ ਸੀਐਮ ਹਾਊਸ ਪਹੁੰਚੀ ਸੀ।

ਇਹ ਵੀ ਪੜ੍ਹੋ : Faridkot Jail: ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਇਕ ਹੋਰ ਹਵਾਲਾਤੀ ਦੀ ਰੀਲ ਵਾਲੀ ਵੀਡੀਓ ਵਾਇਰਲ

ਦਿੱਲੀ ਪੁਲਿਸ ਦੀ ਟੀਮ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਪਹਿਲਾਂ ਹਿਰਾਸਤ ਵਿੱਚ ਲਿਆ ਸੀ। ਪੁਲਿਸ ਬਿਭਵ ਕੁਮਾਰ ਨੂੰ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।

ਬਿਭਵ ਕੁਮਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਕਰਨ ਸ਼ਰਮਾ ਨੇ ਕਿਹਾ ਕਿ ਸਾਨੂੰ ਅਜੇ ਤੱਕ ਪੁਲਿਸ ਤੋਂ ਕੋਈ ਸੂਚਨਾ ਨਹੀਂ ਮਿਲੀ ਹੈ। ਅਸੀਂ ਉਨ੍ਹਾਂ ਨੂੰ ਇੱਕ ਈ-ਮੇਲ ਭੇਜਿਆ ਹੈ ਕਿ ਅਸੀਂ ਜਾਂਚ ਵਿੱਚ ਸਹਿਯੋਗ ਕਰਾਂਗੇ। ਦੱਸ ਦੇਈਏ ਕਿ ਬਿਭਵ ਕੁਮਾਰ ਨੇ ਦਿੱਲੀ ਪੁਲਿਸ ਨੂੰ ਮੇਲ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਹਰ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ। ਉਸ ਨੇ ਦੱਸਿਆ ਕਿ ਮੈਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਐਫਆਈਆਰ ਦਰਜ ਕਰਵਾਈ ਗਈ ਹੈ ਪਰ ਅਜੇ ਤੱਕ ਮੈਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ। ਦਿੱਲੀ ਪੁਲਿਸ ਨੂੰ ਵੀ ਮੇਰੀ ਸ਼ਿਕਾਇਤ ਦਾ ਨੋਟਿਸ ਲੈਣਾ ਚਾਹੀਦਾ ਹੈ।

ਸਰਕਾਰੀ ਵਕੀਲ ਵੱਲੋਂ ਇਹ ਜਾਣਕਾਰੀ ਦੇਣ ਤੋਂ ਬਾਅਦ ਅਦਾਲਤ ਨੇ ਵਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਲਈ ਪਟੀਸ਼ਨ ਬੇਅਸਰ ਹੋ ਗਈ ਹੈ ਅਤੇ ਇਸ ਦੀ ਸੁਣਵਾਈ ਦਾ ਕੋਈ ਵਾਜਬ ਨਹੀਂ ਹੈ। ਦੂਜੇ ਪਾਸੇ ਦਿੱਲੀ ਸਰਕਾਰ ਦੇ ਮੰਤਰੀ ਅਤੇ 'ਆਪ' ਬੁਲਾਰੇ ਨੇ ਬਿਭਵ ਕੁਮਾਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਿੱਲੀ ਪੁਲਿਸ 'ਤੇ ਨਿਸ਼ਾਨਾ ਸਾਧਿਆ ਹੈ।

 

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news